ਪੱਟੀ ਦੇ ਪਿੰਡ ਧਾਰੀਵਾਲ ਵਿਖੇ ਰਾਤ ਦੋ ਵਜੇ ਦੇ ਕਰੀਬ ਕੁਝ ਕਿਸਾਨਾ ਦੇ ਖੇਤਾਂ ਵਿਚ ਕਣਕ ਦੀ ਪੱਕੀ ਫ਼ਸਲ ਨੂੰ ਅਚਾਨਕ ਅੱਗ ਲੱਗਣ ਕਾਰਨ 1 5 ਏਕੜ ਕਣਕ ਸੜ ਕੇ ਸੁਆਹ ਹੋ ਗਈ ਇਸ ਤੇਜ਼ ਅੱਗ 'ਤੇ ਪਿੰਡ ਅਤੇ ਇਲਾਕਾ ਨਿਵਾਸੀਆਂ ਨੇ ਮਿਲ ਦੇ ਬੜੀ ਮੁਸ਼ਕਿਲ ਨਾਲ ਕਾਬੂ ਪਾਇਆ ਫ਼ੋਨ ਕਰਨ ਦੇ ਬਾਵਜੂਦ ਫਾਇਰ ਬਿ੍ਗੇਡ ਦੀ ਗੱਡੀ ਕਰੀਬ ਇਕ ਘੰਟੇ ਬਾਅਦ ਪਹੁੰਚੀ ਪਰ ਉਦੋਂ ਤੱਕ ਅੱਗ 'ਤੇ ਕਾਬੂ ਪਾ ਲਿਆ ਗਿਆ ਸੀ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਧਾਰੀਵਾਲ ਦੇ ਕਿਸਾਨਾਂ ਨੇ ਦੱਸਿਆ ਕਿ ਬੀਤੀ ਰਾਤ ਦੋ ਵਜੇ ਦੇ ਕਰੀਬ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਅਚਾਨਕ ਹੀ ਸਾਡੀ ਕਣਕ ਨੂੰ ਅੱਗ ਲੱਗ ਗਈ ਜਿਸ ਕਾਰਨ ਪੰਦਰਾਂ ਏਕੜ ਦੇ ਕਰੀਬ ਕਣਕ ਅਤੇ ਦੋ ਏਕੜ ਦੇ ਕਰੀਬ ਨਾੜ ਸੜ ਕੇ ਸੁਆਹ ਹੋ ਗਿਆ ਹੈ ਪੀੜਤ ਕਿਸਾਨਾਂ ਨੇ ਦੱਸਿਆ ਕਿ ਸਾਡੀ ਸਾਰੀ ਪੱਕੀ ਹੋਈ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਚੁੱਕੀ ਹੈ ਉਨ੍ਹਾਂ ਕਿਹਾ ਕਿ ਹੁਣ ਇਸ ਕਣਕ ਤੋਂ ਇਲਾਵਾ ਸਾਡੇ ਕੋਲ ਨਾ ਤਾਂ ਕੋਈ ਕਰਜ਼ਾ ਤਾਰਨ ਦਾ ਹੱਲ ਹੈ ਅਤੇ ਨਾ ਹੀ ਘਰ ਵਿੱਚ ਖਾਣ ਨੂੰ ਦਾਣੇ ਰਹਿ ਗਏ ਹਨ ਪੀੜਤ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਤਰ੍ਹਾਂ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਅਚਾਨਕ ਅੱਗ ਲੱਗਣ ਕਾਰਨ ਉਸ ਦਾ ਭਾਰੀ ਨੁਕਸਾਨ ਹੋਇਆ ਹੈ ਸਾਨੂੰ ਇਸ ਦਾ ਮੁਆਵਜ਼ਾ ਦਿੱਤਾ ਜਾਵੇ
Wheat crop destroy in fire - YouTube | |
0 Likes | 0 Dislikes |
18 views views | 36,156 followers |
News & Politics | Upload TimePublished on 24 Apr 2019 |
Không có nhận xét nào:
Đăng nhận xét